ਭਾਜਪਾ ਵੱਲੋਂ ਵੀ ਉਮੀਦਵਾਰਾਂ ਦੀ ਸੂਚੀ ਜਾਰੀ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ..

ਭਾਜਪਾ ਵੱਲੋਂ ਵੀ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।

Spread the love