ਲੋਕ ਸਭਾ ਚੋਣਾਂ ਲਈ ਐਲਾਨੇ ਗਏ ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ !

ਭੋਜਪੁਰੀ ਗਾਇਕ ਅਤੇ ਅਦਾਕਾਰ ਪਵਨ ਸਿੰਘ ਨੇ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦੇ ਤੌਰ ’ਤੇ ਐਤਵਾਰ ਨੂੰ ਆਪਣਾ ਨਾਂ ਵਾਪਸ ਲੈ ਲਿਆ। ਪਾਰਟੀ ਨੇ ਇਕ ਦਿਨ ਪਹਿਲਾਂ ਹੀ ਇਸ ਸੀਟ ਤੋਂ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਸੀ। ਇਸ ਵੇਲੇ ਆਸਨਸੋਲ ਤੋਂ ਤਿ੍ਣਮੂਲ ਕਾਂਗਰਸ ਦੇ ਆਗੂ ਅਤੇ ਅਦਾਕਾਰ ਸ਼ਤਰੂਘਨ ਸਿਨਹਾ ਸੰਸਦ ਮੈਂਬਰ ਹਨ। ਸਿੰਘ ਨੇ ਉਨ੍ਹਾਂ ਨੂੰ ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ’ਤੇ ਭਾਜਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਕਿਸੇ ਨਿਜੀ ਕਾਰਨਾਂ ਕਰਕੇ ਆਸਨਸੋਲ ਤੋਂ ਚੋਣ ਨਹੀਂ ਲੜ ਸਕਦੇ।

Spread the love