Chandigarh ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ

ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੀ ਐਸਐਸਪੀ ਸਣੇ ਵੱਖ ਵੱਖ ਜਾਂਚ ਟੀਮਾਂ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੰਬ ਧਮਾਕੇ ਸਵੇਰੇ 4 ਵਜੇ ਦੇ ਕਰੀਬ ਹੋਏ ਹਨ। ਉਸ ਸਮੇਂ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਆਪਣੇ ਮੂੰਹ ਢੱਕ ਕੇ ਆਏ ਸੀ ਜਿਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮੁਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

Spread the love