ਬਰੈਂਪਟਨ: ਸੜਕ ਪਾਰ ਕਰਦੇ ਸਮੇਂ ਟਰੱਕ ਦੀ ਲਪੇਟ ‘ਚ ਆਉਣ ਨਾਲ ਭਾਰਤੀ ਨੌਜਵਾਨ ਦੀ ਮੌਤ, 9 ਮਹੀਨੇ ਪਹਿਲਾਂ ਆਇਆ ਸੀ ਕੈਨੇਡਾ

ਬਰੈਂਪਟਨ, 13 ਅਪ੍ਰੈਲ (ਰਾਜ ਗੋਗਨਾ)-ਵਿਦੇਸ਼ ਵਿੱਚ ਇੱਕ ਹੋਰ ਭਾਰਤੀ ਗੁਜਰਾਤੀ ਮੂਲ ਦੇ ਵਿਦਿਆਰਥੀ ਦੀ ਟਰੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਗੁਜਰਾਤ ਦੇ ਦੇਹੇਗਾਮ ਦੇ ਸ਼ਿਆਵਾੜਾ ਪਿੰਡ ਦੇ ਮਾਰੇ ਗਏ ਵਿਦਿਆਰਥੀ ਦੀ ਪਹਿਚਾਣ ਮੀਤ ਪਟੇਲ ਦੇ ਵਜੋਂ ਹੋਈ ਹੈ।ਜੋ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਸੜਕ ਪਾਰ ਕਰਦੇ ਸਮੇਂ ਇੱਕ ਟਰੱਕ ਦੇ ਨਾਲ ਟਕਰਾ ਜਾਣ ਕਾਰਨ ਉਸ ਦੀ ਮੌਤ ਹੋ ਗਈ।ਮ੍ਰਿਤਕ ਵਿਦਿਆਰਥੀ ਮੀਤ ਪਟੇਲ 12ਵੀਂ ਪਾਸ ਕਰਨ ਤੋਂ ਬਾਅਦ ਨੌਂ ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਕੈਨੇਡਾ ਜਾਣ ਦੇ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਮੀਤ ਪਟੇਲ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿੰਦਾ ਸੀ। ਕੈਨੇਡਾ ਵਿੱਚ ਪੜ੍ਹਦਿਆਂ ਹੀ ਉਹ ਵਾਲਮਾਰਟ ਵਿੱਚ ਵੀ ਕੰਮ ਕਰਦਾ ਸੀ।ਜਦੋ ਸਵੇਰੇ ਉਹ ਵਾਲਮਾਰਟ ‘ਤੇ ਕੰਮ ਲਈ ਨਿਕਲਦੇ ਸਮੇਂ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਕ੍ਰੈਡਿਟ ਵੈਲੀ ਨਾਂ ਦੇ ਹਸਪਤਾਲ ਭੇਜ ਦਿੱਤਾ ਗਿਆ। ਜਿੱਥੇ ਥੋੜ੍ਹੇ ਸਮੇਂ ਦੇ ਇਲਾਜ ਤੋ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Spread the love