ਬੱਸ ਨੂੰ ਅੱਗ ਲੱਗੀ; 22 ਹਲਾਕ

ਦੱਖਣੀ-ਪੂਰਬੀ ਬ੍ਰਾਜ਼ੀਲ ਦੇ ਮਿਨਾਸ ਗੇਰੇਸ ਸੂਬੇ ਵਿੱਚ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਜਿਸ ਕਾਰਨ 22 ਜਣਿਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਮਿਲੀ ਹੈ ਕਿ ਇਕ ਬੱਸ 45 ਯਾਤਰੀਆਂ ਨੂੰ ਲਿਜਾ ਰਹੀ ਸੀ ਕਿ ਉਸ ਦਾ ਟਾਇਰ ਫਟ ਗਿਆ ਤੇ ਡਰਾਈਵਰ ਆਪਣਾ ਕੰਟਰੋਲ ਖੋ ਬੈਠਾ। ਇਸ ਤੋਂ ਬਾਅਦ ਇਹ ਬੱਸ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ ਤੇ ਇਸ ਨੂੰ ਅੱਗ ਲੱਗ ਗਈ।ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਘੰਟਿਆਂ ਤੋਂ ਬਾਅਦ ਫਾਇਰਫਾਈਟਰਜ਼ ਅੱਗ ਨੂੰ ਬੁਝਾਉਣ ਵਿੱਚ ਕਾਮਯਾਬ ਰਹੇ ਅਤੇ ਅੰਦਰ ਫਸੇ ਯਾਤਰੀਆਂ ਦੀਆਂ 22 ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ।

Spread the love