BC : ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ 950 ਵਿਦਿਆਰਥੀ ਗ੍ਰਿਫਤਾਰ

ਕੈਨੇਡਾ ਦੀ ਬਾਰਡਰ ਸੁਰੱਖਿਆ ਏਜੰਸੀ ਨੇ ਵੱਡੀ ਕਾਰਵਾਈ ਕਰਦਿਆਂ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਦੇ 950 ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ, ਭਾਰਤ ਤੋਂ ਹਨ। ਇਨ੍ਹਾਂ ਸਾਰਿਆਂ ‘ਤੇ ਵਿਦਿਆਰਥੀ ਵੀਜ਼ੇ ‘ਤੇ ਦਿੱਤੇ ਗਏ ਸਮੇਂ ਤੋਂ ਵੱਧ ਕੰਮ ਕਰਨ ਦਾ ਦੋਸ਼ ਹੈ।ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਭਾਰਤੀ ਵਿਦਿਆਰਥੀਆਂ ਦੀ ਕੈਨੇਡਾ ਵਿੱਚ ਪੱਕੀ ਰਿਹਾਇਸ਼ ਮਿਲਣ ਦੀ ਸੰਭਾਵਨਾ ਖ਼ਤਰੇ ਵਿੱਚ ਪੈ ਗਈ ਹੈ। ਇਸ ਦੇ ਨਾਲ ਹੀ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਕੇ ਉਨ੍ਹਾਂ ਨੂੰ ਨੌਕਰੀ ‘ਤੇ ਰੱਖਣ ਵਾਲੀਆਂ ਸੰਸਥਾਵਾਂ ‘ਤੇ ਲੱਖਾਂ ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ।

Spread the love