ਦਿੱਲੀ ਤੇ ਅੰਮ੍ਰਿਤਸਰ ਵਿਚ ਬੁਲੇਟ ਟ੍ਰੇਨ ਦੇ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਲੋਕਾਂ ਦਾ ਸਫਰ ਆਸਾਨ ਬਣਾਉਣ ਲਈ ਕੇਂਦਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਕੇ ਬੁਲੇਟ ਟ੍ਰੇਨ ਦੇ ਨਿਰਮਾਣ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਹੈ। ਬੁਲੇਟ ਟ੍ਰੇਨ ਦਾ ਰੂਟ ਦਿੱਲੀ-ਅੰਮ੍ਰਿਤਸਰ ਵਿਚ ਜਲੰਧਰ, ਲੁਧਿਆਣਾ, ਚੰਡੀਗੜ੍ਹ,ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਨੀਪਤ, ਸੋਨੀਪਤ, ਝੱਜਰ, ਬਹਾਦਰਗੜ੍ਹ ਸਣੇ 15 ਹੋਰ ਸਟੇਸ਼ਨ ਹੋਣਗੇ।
