ਚੋਣ ਕਮਿਸ਼ਨ ਅੱਜ ਸ਼ਾਮੀਂ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰੇਗਾ। ਕਮਿਸ਼ਨ ਨੇ ਬਾਅਦ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ, ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 5 ਜਨਵਰੀ ਨੂੰ ਖਤਮ ਹੋਣਾ ਹੈ। ਕਮਿਸ਼ਨ ਲੋਕ ਸਭਾ ਦੀਆਂ ਤਿੰਨ ਸੀਟਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ- ਬਰਨਾਲਾ, ਚੱਬੇਵਾਲ, ਗਿੱਦੜਬਾਹਾ, ਡੇਰਾ ਬਾਬਾ ਨਾਨਕ- ਸਣੇ ਵੱਖੋ ਵੱਖਰੇ ਸੂਬਿਆਂ ਦੀਆਂ 47 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਸਕਦਾ ਹੈ।