ਭਾਰਤ ’ਚ 7 ਦਿਨ ਦੇ ਅੰਦਰ CAA ਲਾਗੂ ਕਰ ਦਿੱਤਾ ਜਾਵੇਗਾ

ਭਾਰਤੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ ਪ੍ਰਭਾਵ ਵਾਲੇ ਖੇਤਰ ਬੋਂਗਾਂਵ ਤੋਂ ਭਾਜਪਾ ਦੇ ਸੰਸਦ ਠਾਕੁਰ ਨੇ ਕਿਹਾ ਕਿ ਵਿਵਾਦਿਤ ਕਾਨੂੰਨ ਨੂੰ ਸੱਤ ਦਿਨਾਂ ਦੇ ਅੰਦਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। 2019 ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਸੀਏਏ ਦਾ ਉਦੇਸ਼ 31 ਦਸੰਬਰ 2014 ਤੋਂ ਪਹਿਲਾਂ ਭਾਰਤ ’ਚ ਵਸੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈਆਂ ਸਮੇਤ ਸਤਾਏ ਗੈਰ-ਮੁਸਲਿਮ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਲਈ। ਮੰਤਰੀ ਨੇ ਕਿਹਾ,‘ਸੀਏਏ ਬਹੁਤ ਜਲਦੀ ਲਾਗੂ ਕੀਤਾ ਜਾਵੇਗਾ। ਇਸ ਨੂੰ ਸੱਤ ਦਿਨਾਂ ਦੇ ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਇਹ ਮੇਰੀ ਗਾਰੰਟੀ ਹੈ।’ ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਕੇਂਦਰੀ ਰਾਜ ਮੰਤਰੀ ਠਾਕੁਰ ਨੇ ਦਾਅਵਾ ਕੀਤਾ ਕਿ ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਸੀਏਏ ਲਾਗੂ ਕਰ ਦਿੱਤਾ ਜਾਵੇਗਾ।

Spread the love