ਅੰਮ੍ਰਿਤਸਰ ‘ਚ ਕੈਬ ਡਰਾਈਵਰ ਨੂੰ ਘੇਰ ਕੇ ਮਾਰੀਆਂ ਗੋਲੀਆਂ

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਬਲਾਕ-ਡੀ ‘ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਕੈਬ ਡਰਾਈਵਰ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਕੈਬ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ।ਪੁਲਿਸ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ। ਵੀਰਵਾਰ ਸਵੇਰੇ ਲਗਭਗ 8 ਵਜੇ ਕੈਬ ਚਾਲਕ ਨੀਰਜ ਕੁਮਾਰ ਕੰਮ ਲਈ ਜਾ ਰਿਹਾ ਸੀ। ਫਿਰ ਰਣਜੀਤ ਐਵੀਨਿਊ ‘ਤੇ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ‘ਤੇ 3 ਤੋਂ 4 ਗੋਲੀਆਂ ਚਲਾ ਦਿੱਤੀਆਂ।

Spread the love