ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਬਾਰੇ ਫੈਸਲਾ ਭਲਕੇ

ਸੁਪਰੀਮ ਕੋਰਟ ਕਥਿਤ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ਉੱਤੇ 10 ਮਈ ਨੂੰ ਫੈਸਲਾ ਸੁਣਾਏਗਾ। ਜਸਟਿਸ ਸੰਜੀਵ ਖੰਨਾ, ਜੋ ਕੇੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਦੀ ਸੁਣਵਾਈ ਕਰਨ ਵਾਲੇ ਬੈਂਚ ਦੀ ਅਗਵਾਈ ਕਰ ਰਹੇ ਹਨ, ਨੇ ਕਿਹਾ, ‘‘ਅਸੀਂ ਅੰਤਰਿਮ ਜ਼ਮਾਨਤ ਬਾਰੇ ਫੈਸਲਾ ਸ਼ੁੱਕਰਵਾਰ ਨੂੰ ਸੁਣਾਵਾਂਗੇ। ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਮੁੱਖ ਮੁੱਦੇ ਉੱਤੇ ਵੀ ਉਸੇ ਦਿਨ ਸੁਣਵਾਈ ਕੀਤੀ ਜਾਵੇਗੀ।’’ ਜਸਟਿਸ ਖੰਨਾ, ਜੋ ਜਸਟਿਸ ਐੱਮ.ਐੱਮ.ਸੁੰਦਰੇਸ਼ ਤੇ ਜਸਟਿਸ ਬੇਲਾ ਐੱਮ.ਤ੍ਰਿਵੇਦੀ ਨਾਲ ਅੱਜ ਕਿਸੇ ਹੋਰ ਬੈਂਚ ਵਿਚ ਬੈਠੇ ਸਨ, ਨੇ ਇਹ ਟਿੱਪਣੀ ਵਧੀਕ ਸੌਲੀਸਿਟਰ ਜਨਰਲ ਐੱਸ.ਵੀ. ਰਾਜੂ ਵੱਲੋਂ ਇਕ ਸਵਾਲ ਦੇ ਜਵਾਬ ਵਿਚ ਕੀਤੀ। ਜੀਐੱਸਟੀ ਨਾਲ ਜੁੜੇ ਮਾਮਲੇ ਵਿਚ ਕੇਂਦਰ ਵੱਲੋਂ ਪੇਸ਼ ਰਾਜੂ ਨੇ ਕੇਜਰੀਵਾਲ ਦੀ ਪਟੀਸ਼ਨ ਸੂਚੀਬੱਧ ਕੀਤੇ ਜਾਣ ਨੂੰ ਲੈ ਕੇ ਸਫ਼ਾਈ ਮੰਗੀ ਸੀ। ਆਮ ਆਦਮੀ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Spread the love