Canada : ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 20 ਘੰਟੇ ਹੀ ਕਰ ਸਕਣਗੇ ਕੰਮ

ਕੈਨੇਡਾ ਸਰਕਾਰ ਵੱਲੋਂ ਭਾਰਤ ਸਣੇ ਸਾਰੇ ਕੌਮਾਂਤਰੀ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਫ਼ਤੇ ਵਿਚ 20 ਘੰਟੇ ਤੋਂ ਵੱਧ ਸਮਾਂ ਕੰਮ ਕਰਨ ਦੀ ਦਿੱਤੀ ਖੁੱਲ੍ਹ ਅੱਜ ਤੋਂ ਖ਼ਤਮ ਹੋ ਗਈ ਹੈ। ਲਿਹਾਜ਼ਾ ਕੌਮਾਂਤਰੀ ਵਿਦਿਆਰਥੀ ਹੁਣ ਹਫ਼ਤੇ ਵਿਚ 20 ਘੰਟੇ ਹੀ ਕੰਮ ਕਰ ਸਕਣਗੇ। ਉਂਜ ਨਵੇਂ ਨਿਯਮਾਂ ਮੁਤਾਬਕ, ਜੋ ਮੰਗਲਵਾਰ ਤੋਂ ਅਮਲ ਵਿਚ ਆਉਣਗੇ, ਕੌਮਾਂਤਰੀ ਵਿਦਿਆਰਥੀ ਸਤੰਬਰ ਤੋਂ ਹਫ਼ਤੇ ਵਿਚ 24 ਘੰਟੇ ਕੰਮ ਕਰ ਸਕਣਗੇ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਮਾਰਕ ਮਿੱਲਰ ਨੇ ਕਿਹਾ, ‘‘ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਰ ਹਫ਼ਤੇ 20 ਘੰਟੇ ਤੋਂ ਵੱਧ ਸਮਾਂ ਕੰਮ ਕਰਨ ਦੀ ਇਜਾਜ਼ਤ ਦੇਣ ਵਾਲੀ ਅਸਥਾਈ ਨੀਤੀ 30 ਅਪਰੈਲ ਨੂੰ ਖਤਮ ਹੋ ਗਈ ਹੈ। ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਸਾਡਾ ਉਦੇਸ਼ ਵਿਦਿਆਰਥੀਆਂ ਦੇ ਕੈਂਪਸ ਤੋਂ ਬਾਹਰ ਕੰਮ ਕਰਨ ਦੇ ਘੰਟਿਆਂ ਦੀ ਗਿਣਤੀ ਨੂੰ ਹਫ਼ਤੇ ਵਿੱਚ 24 ਘੰਟੇ ਤੱਕ ਲਿਆਉਣਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਵੱਲ ਜ਼ਿਆਦਾ ਧਿਆਨ ਕੇਂਦਰਤ ਕਰ ਸਕਣ।’’ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਕੌਮਾਂਤਰੀ ਵਿਦਿਆਰਥੀਆਂ ’ਤੇ ਹਫ਼ਤੇ ਵਿਚ ਸਿਰਫ਼ 20 ਘੰਟੇ ਕੰਮ ਕਰਨ ਦੀ ਲੱਗੀ ਪਾਬੰਦੀ ਆਰਜ਼ੀ ਤੌਰ ’ਤੇ ਖ਼ਤਮ ਕਰ ਦਿੱਤੀ ਸੀ ।

Spread the love