ਕੈਨੇਡਾ : ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ

ਕੈਨੇਡਾ ਦੀ ਫੈਡਰਲ ਪੁਲੀਸ ਦੇ ਪੱਛਮ ਸਾਹਿਲੀ ਸੰਗਠਨ ਨੇ ਕੈਨੇਡਾ ਵਿੱਚ ਉਤਪਾਦਿਤ ਰਸਾਇਣਕ ਨਸ਼ਿਆਂ ਦੀ ਸੁਪਰ ਲੈਬੋਰਟਰੀ ਦਾ ਪਤਾ ਲਗਾ ਕੇ ਉੱਥੋਂ ਉੱਚ ਦਰਜੇ ਦੇ ਰਸਾਇਣਕ ਨਸ਼ੇ ਜਿਵੇਂ ਫੈਂਟਾਨਾਇਲ ਅਤੇ ਮੇਥਾਮਫੇਟਾਮਾਈਨ ਡਰੱਗ ਦੀ ਵੱਡੀ ਤੇ ਰਿਕਾਰਡ ਖੇਪ ਸਮੇਤ ਵੱਡੀ ਗਿਣਤੀ ਵਿੱਚ ਮਾਰੂ ਹਥਿਆਰ ਬਰਾਮਦ ਕਰਕੇ ਲੈਬ ਦੇ ਸੰਚਾਲਕ ਗੁਰਪ੍ਰੀਤ ਰੰਧਾਵਾ ਨੂੰ ਗ੍ਰਿਫਤਾਰ ਕੀਤਾ ਹੈ। ਖੇਤਰੀ ਪੁਲੀਸ ਸਹਾਇਕ ਕਮਿਸ਼ਨਰ ਡੇਵਿਡ ਟੇਬੌਲ ਅਨੁਸਾਰ ਨਸ਼ੇ ਦੀਆਂ ਘਾਤਕ ਖੁਰਾਕਾਂ ਨੂੰ ਕੈਨੇਡਾ ਵਿੱਚ ਵੇਚਿਆ ਅਤੇ ਕਈ ਹੋਰ ਦੇਸ਼ਾਂ ਵਿੱਚ ਬਰਾਮਦ ਕੀਤਾ ਜਾਣਾ ਸੀ ਤੇ ਸ਼ਾਇਦ ਇਹ ਕੰਮ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਸੀ। ਪੁਲੀਸ ਅਧਿਕਾਰੀ ਅਨੁਸਾਰ ਮਾਰੂ ਨਸ਼ਿਆਂ ਅਤੇ ਅਸਲੇ ਦੀ ਇਹ ਵੱਡੀ ਖੇਪ ਹੁਣ ਤੱਕ ਮਾਤਰਾ ਪੱਖੋਂ ਇਕਿ ਰਿਕਾਰਡ ਹੈ। ਵੈਨਕੂਵਰ ਖੇਤਰ ਵਿਚਲੀ ਮੁੱਖ ਲੈਬ ਦੀਆਂ ਕੁਝ ਇਕਾਈਆਂ ਸਰੀ ਅਤੇ ਦੂਰ ਦੂਰਾਡੇ ਦੇ ਹੋਰ ਖੇਤਰਾਂ ਵਿੱਚ ਸਨ। ਫੜੇ ਗਏ ਸਮਾਨ ਦੀ ਬਾਜ਼ਾਰੀ ਕੀਮਤ ਕਰੋੜਾਂ ਡਾਲਰਾਂ ਵਿੱਚ ਆਂਕੀ ਗਈ ਹੈ ਅਤੇ ਭਾਰਤੀ ਰੁਪਏ ਵਿਚ ਇਹ ਅਰਬਾਂ ਰੁਪਏ ਤੱਕ ਪੁੱਜਦੀ ਹੈ।

Spread the love