ਦਿੱਲੀ ਕੋਚਿੰਗ ਸੈਂਟਰ ਹਾਦਸਾ: CBI ਵਲੋਂ FIR ਦਰਜ

ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਬੁੱਧਵਾਰ ਨੂੰ ਸੀਬੀਆਈ ਨੇ ਰਾਉ ਆਈਏਐਸ ਸਟੱਡੀ ਸਰਕਲ ਦੇ ਮਾਲਕ ਅਭਿਸ਼ੇਕ ਗੁਪਤਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੀਬੀਆਈ ਹੁਣ ਇਮਾਰਤ ਦੇ ਬੇਸਮੈਂਟ ਵਿੱਚ ਪਾਣੀ ਭਰਨ ਕਾਰਨ ਯੂਪੀਐਸਸੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਦੀ ਜਾਂਚ ਕਰੇਗੀ।ਸੀਬੀਆਈ ਨੇ ਮਾਮਲੇ ਦੀ ਜਾਂਚ ਦਿੱਲੀ ਪੁਲਿਸ ਤੋਂ ਲੈ ਲਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੋਚਿੰਗ ਸੈਂਟਰ ਦੇ ਮਾਲਕ ਖ਼ਿਲਾਫ਼ ਮੁੜ ਕੇਸ ਦਰਜ ਕੀਤਾ ਗਿਆ ਹੈ। ਐਫਆਈਆਰ ਦਰਜ ਹੋਣ ਤੋਂ ਬਾਅਦ, ਸੀਬੀਆਈ ਦੀ ਟੀਮ ਨੇ ਬੁੱਧਵਾਰ ਨੂੰ ਰਾਓ ਆਈਏਐਸ ਸਟੱਡੀ ਸਰਕਲ ਦੀ ਇਮਾਰਤ ਦਾ ਦੌਰਾ ਕੀਤਾ ਅਤੇ ਉਸ ਖੇਤਰ ਦਾ ਮੁਆਇਨਾ ਕੀਤਾ ਜਿੱਥੇ 27 ਜੁਲਾਈ ਨੂੰ ਤਿੰਨ ਵਿਦਿਆਰਥੀ ਡੁੱਬ ਗਏ ਸਨ।ਅਭਿਸ਼ੇਕ ਗੁਪਤਾ ਦੇ ਖਿਲਾਫ ਕਤਲ, ਲਾਪਰਵਾਹੀ ਨਾਲ ਮੌਤ, ਆਪਣੀ ਮਰਜ਼ੀ ਨਾਲ ਸੱਟ ਪਹੁੰਚਾਉਣ, ਲਾਪਰਵਾਹੀ ਨਾਲ ਕੰਮ ਕਰਨ ਅਤੇ ਹੋਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Spread the love