ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ, ਰੱਖਿਆ ਮੰਤਰਾਲੇ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੀ ਪੁਸ਼ਟੀ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਅੱਜ ਦੁਪਹਿਰ 3.35 ਵਜੇ ਦੋਵਾਂ ਦੇਸ਼ਾਂ ਦੇ ਡੀਜੀਐਮਓਜ਼ ਵਿਚਕਾਰ ਗੱਲਬਾਤ ਹੋਈ। ਇਹ ਫੈਸਲਾ ਕੀਤਾ ਗਿਆ ਕਿ ਦੋਵੇਂ ਦੇਸ਼ ਸ਼ਾਮ 5 ਵਜੇ ਤੋਂ ਹਵਾ, ਪਾਣੀ ਅਤੇ ਜ਼ਮੀਨ ‘ਤੇ ਹਮਲੇ ਤੁਰੰਤ ਬੰਦ ਕਰ ਦੇਣਗੇ।ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਸਰੀ ਨੇ ਕਿਹਾ ਕਿ 12 ਮਈ ਨੂੰ ਦੋਵਾਂ ਦੇਸ਼ਾਂ ਦੇ ਅਧਿਕਾਰੀ ਅੱਗੇ ਦੀ ਰਣਨੀਤੀ ‘ਤੇ ਚਰਚਾ ਕਰਨਗੇ।
