ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਾਉਣ ਫ਼ੈਸਲਾ

ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ ਦੇਸ਼ ਦੀ ਆਉਣ ਵਾਲੀ ਮਰਦਮਸ਼ੁਮਾਰੀ/ਜਨਗਣਨਾ ਅਭਿਆਸ ਵਿੱਚ ਜਾਤੀ ਗਣਨਾ ਨੂੰ ‘ਪਾਰਦਰਸ਼ੀ’ ਢੰਗ ਨਾਲ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।ਇਹ ਫ਼ੈਸਲਾ ਸਿਆਸੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (Cabinet Committee on Political Affairs) ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ ਹੈ।

Spread the love