ਚੈਂਪੀਅਨਜ਼ ਟਰਾਫੀ: ਟੀਮ ਇੰਡੀਆ ਦੀ ਪਾਕਿਸਤਾਨ ‘ਤੇ ਸ਼ਾਨਦਾਰ ਜਿੱਤ

ਭਾਰਤ ਨੇ ਚੈਂਪੀਅਨਜ਼ ਟਰਾਫੀ ਦੇ ਆਪਣੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਨਾਲ ਟੀਮ ਨੇ 2017 ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਆਪਣੀ 180 ਦੌੜਾਂ ਦੀ ਹਾਰ ਦਾ ਬਦਲਾ ਲੈ ਲਿਆ। ਪਾਕਿਸਤਾਨ ਨੇ ਐਤਵਾਰ ਨੂੰ ਦੁਬਈ ਵਿੱਚ 241 ਦੌੜਾਂ ਬਣਾਈਆਂ। ਭਾਰਤ ਨੇ 42.3 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਟੀਚਾ ਪ੍ਰਾਪਤ ਕਰ ਲਿਆ।ਭਾਰਤ ਦੀ ਜਿੱਤ ਦਾ ਹੀਰੋ ਵਿਰਾਟ ਕੋਹਲੀ ਸੀ, ਜਿਸਨੇ ਅਜੇਤੂ ਸੈਂਕੜਾ ਲਗਾਇਆ।

Spread the love