ਚੰਡੀਗੜ੍ਹ ‘ਚ ਪੰਜਾਬ ਪੁਲਿਸ ਦੇ ਸੇਵਾਮੁਕਤ ਅਧਿਕਾਰੀ ਦੀ ਰਿਹਾਇਸ਼ ‘ਤੇ ਗ੍ਰੇਨੇਡ ਹਮਲਾ

ਚੰਡੀਗੜ੍ਹ ਦੇ ਸੈਕਟਰ 10 ਦੀ ਇੱਕ ਕੋਠੀ (ਮਕਾਨ ਨੰਬਰ 575) ਵਿੱਚ ਇਕ ਵਿਸਫੋਟਕ ਯੰਤਰ ਸੁੱਟਿਆ ਗਿਆ ਸੀ ਜਿਸ ਕਾਰਨ ਧਮਾਕਾ ਹੋਇਆ। ਪੁਲਿਸ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗ੍ਰੇਨੇਡ ਹਮਲਾ ਸੀ। ਪੁਲਿਸ ਨੂੰ ਧਮਾਕੇ ਸਬੰਧੀ ਕਈ ਸੁਰਾਗ ਮਿਲੇ ਹਨ। ਇਸ ਤੋਂ ਬਾਅਦ ਚੰਡੀਗੜ੍ਹ ਸਮੇਤ ਮੁਹਾਲੀ, ਪੰਚਕੂਲਾ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਨੌਜਵਾਨਾਂ ਨੇ ਘਰ ‘ਤੇ ਕੋਈ ਧਮਾਕਾਖੇਜ਼ ਸਮੱਗਰੀ ਸੁੱਟ ਦਿੱਤੀ ਅਤੇ ਆਟੋ ‘ਚ ਬੈਠ ਕੇ ਫਰਾਰ ਹੋ ਗਏ।

Spread the love