‘ਆਪ’-ਕਾਂਗਰਸ ਨੇ ਕੀਤਾ ਗਠਜੋੜ !

ਚੰਡੀਗੜ੍ਹ ਨਗਰ ਨਿਗਮ ਵਿਚ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਮਚੀ ਹੋਈ ਹੈ। ਸੋਮਵਾਰ ਨੂੰ ਨਿਗਮ ‘ਚ ਕਾਂਗਰਸ ਅਤੇ ‘ਆਪ’ ਦਾ ਗਠਜੋੜ ਹੋ ਗਿਆ। ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਮਿਲਣਗੇ। ਦੋਵੇਂ ਪਾਰਟੀਆਂ ਇੱਕ ਦੂਜੇ ਦਾ ਸਾਥ ਦੇਣਗੀਆਂ। ਲੋਕ ਸਭਾ ਚੋਣਾਂ ਨੂੰ ਲੈ ਕੇ ਅਜੇ ਤੱਕ ਕੋਈ ਚਰਚਾ ਨਹੀਂ ਹੋਈ ਹੈ। ਇਸ ਬਾਰੇ ਪਾਰਟੀ ਹਾਈਕਮਾਂਡ ਹੀ ਫ਼ੈਸਲਾ ਕਰੇਗੀ।

Spread the love