ਚੰਡੀਗੜ੍ਹ : ਸਵਾਈਨ ਫਲੂ ਦਾ ਪਹਿਲਾ ਮਾਮਲਾ ਆਇਆ ਸਾਹਮਣੇ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਸਿਹਤ ਵਿਭਾਗ ਦੇ ਇੱਕ ਡਾਕਟਰ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਫਿਲਹਾਲ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਇੱਕ ਡਾਕਟਰ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਹੋਈ ਹੈ।  ਡਾਕਟਰ ਨੂੰ ਇਸ ਦੇ ਲੱਛਣ ਪਾਏ ਗਏ ਹਨ ਅਤੇ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੈਕਟਰ 16 ਦੇ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਅਤੇ ਵੱਖਰੇ ਵਾਰਡਾਂ ਵਿੱਚ ਪ੍ਰਬੰਧ ਕੀਤੇ ਗਏ ਹਨ।

Spread the love