ਸਾਬਕਾ ਕਾਂਗਰਸੀ MLA ਸਤਿਕਾਰ ਕੌਰ ਖਿਲਾਫ਼ ਦੋਸ਼ ਤੈਅ

ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਇਹ ਦੋਸ਼ ਫ਼ਿਰੋਜ਼ਪੁਰ ਜ਼ਿਲ੍ਹਾ ਅਦਾਲਤ ਵੱਲੋਂ ਲਾਏ ਗਏ ਹਨ। ਵਿਜੀਲੈਂਸ ਨੇ ਇਸ ਸਬੰਧੀ ਪਹਿਲਾਂ ਵਿਧਾਨ ਸਭਾ ਸਪੀਕਰ ਤੋਂ ਮੁਕੱਦਮਾ ਚਲਾਉਣ ਦੀ ਇਜਾਜ਼ਤ ਲਈ ਸੀ, ਜਿਸ ਤੋਂ ਬਾਅਦ ਹੁਣ ਵਿਜੀਲੈਂਸ ਵੱਲੋਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਹੁਣ ਉਸ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਉਹ ਕਰੀਬ 120 ਦਿਨ ਜੇਲ੍ਹ ਵਿੱਚ ਰਹੀ ਸੀ।ਵਿਜੀਲੈਂਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਤਕਾਰ ਕੌਰ ਦੀ ਸਾਲ 2017 ਤੋਂ 2022 ਦੌਰਾਨ ਕੁੱਲ ਆਮਦਨ 1,65,34,053 ਰੁਪਏ ਹੈ, ਜਦਕਿ ਉਨ੍ਹਾਂ ਨੇ ਇਸ ਸਮੇਂ ਦੌਰਾਨ 4,49,19,831.41 ਰੁਪਏ ਖਰਚ ਕੀਤੇ ਹਨ, ਜਿਸ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਪਤੀ 2,83,85,778,41 ਰੁਪਏ ਦੀ ਵਾਧੂ ਆਮਦਨ ਦਰਸਾਉਣ ਵਿੱਚ ਅਸਫਲ ਰਹੇ ਹਨ। ਦੋਵਾਂ ਨੇ ਆਪਣੀ ਆਮਦਨ ਤੋਂ 171.78 ਕਰੋੜ ਰੁਪਏ ਵੱਧ ਖਰਚ ਕੀਤੇ। ਵਿਜੀਲੈਂਸ ਨੇ ਇਹ ਜਾਂਚ 17 ਜਨਵਰੀ 2022 ਤੋਂ ਸ਼ੁਰੂ ਕੀਤੀ ਸੀ।ਵਿਜੀਲੈਂਸ ਨੇ ਸਤਿਕਾਰ ਕੌਰ ਨੂੰ 18 ਸਤੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ।

Spread the love