ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਇੱਕ ਕਾਨੂੰਨ ਪੇਸ਼ ਕੀਤਾ ਜਿਸ ਦਾ ਉਦੇਸ਼ ਕੈਨੇਡਾ ਤੋਂ ਬਾਹਰ ਪੈਦਾ ਹੋਏ ਕੁਝ ਬੱਚਿਆਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਹੈ। ਹਾਊਸ ਆਫ਼ ਕਾਮਨਜ਼ ’ਚ ਬਿੱਲ ਪੇਸ਼ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਕਿਹਾ ਕਿ ਕੈਨੇਡਾ ਹਮੇਸ਼ਾ ਤੋਂ ਮਨੁੱਖੀ ਹੱਕਾਂ, ਬਰਾਬਰੀ ਤੇ ਸਭ ਦੇ ਸਤਿਕਾਰ ਦੀ ਕਦਰ ਕਰਦਾ ਆਇਆ ਹੈ ਅਤੇ ਉਨ੍ਹਾਂ ਬੱਚਿਆਂ ਨੂੰ ਕੈਨੇਡੀਅਨ ਨਾਗਰਿਕ ਬਣਨ ਦਾ ਹੱਕ ਜੋ 2009 ਤੋਂ ਬਾਅਦ ਵਿਦੇਸ਼ਾਂ ਵਿੱਚ ਪੈਦਾ ਹੋਏ। ਅਦਾਲਤ ਨੇ ਫੈੱਡਰਲ ਸਰਕਾਰ ਨੂੰ ਮਸਲਾ ਹੱਲ ਕਰਨ ਲਈ 19 ਜੂਨ, 2024 ਤੱਕ ਦਾ ਸਮਾਂ ਦਿੱਤਾ ਸੀ ਜਿਸ ਤਹਿਤ ਲਿਬਰਲ ਸਰਕਾਰ ਵੱਲੋਂ ਨਵਾਂ ਬਿੱਲ ਪੇਸ਼ ਕੀਤਾ ਗਿਆ।
