ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਸਸਪੈਂਡ

ਚੰਡੀਗੜ੍ਹ ਏਅਰਪੋਰਟ ‘ਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ CISF ਮਹਿਲਾ ਜਵਾਨ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਜਿਸ ਵਿਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰੰਟ ਏਰੀਆ ਵਿਚ ਉਸ ਨੂੰ ਥੱਪੜ ਮਾਰ ਦਿੱਤਾ।

Spread the love