ਵਿਧਾਨ ਸਭਾ ‘ਚ ਧਾਰਾ 370 ਨੂੰ ਲੈ ਕੇ ਵਿਧਾਇਕਾਂ ਵਿਚਾਲੇ ਝੜਪ

ਜੰਮੂ-ਕਸ਼ਮੀਰ ਵਿਧਾਨ ਸਭਾ ਸੈਸ਼ਨ ਦੌਰਾਨ ਵੀਰਵਾਰ ਨੂੰ ਵਿਧਾਇਕਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਭਾਜਪਾ ਦੇ ਵਿਧਾਇਕਾਂ ਨੇ ਇੱਕ-ਦੂਜੇ ਦੇ ਕਾਲਰ ਫੜ ਕੇ ਇੱਕ ਦੂਜੇ ਨੂੰ ਧੱਕੇ ਮਾਰੇ। ਸਦਨ ‘ਚ ਹੰਗਾਮੇ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਪਹਿਲਾਂ 20 ਮਿੰਟ ਲਈ ਅਤੇ ਫਿਰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

Spread the love