ਪੀਲੀਭੀਤ ਮੁਕਾਬਲੇ ‘ਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਆ ਰਹੀ ਐਂਬੂਲੈਂਸ ਦੀ ਟੱਕਰ

ਪੀਲੀਭੀਤ ਵਿੱਚ ਮੁਕਾਬਲੇ ਦੌਰਾਨ ਮਾਰੇ ਗਏ ਵਰਿੰਦਰ ਸਿੰਘ, ਗੁਰਵਿੰਦਰ ਸਿੰਘ ਤੇ ਜਸ਼ਨਪ੍ਰੀਤ ਸਿੰਘ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲੀਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਐਂਬੂਲੈਂਸ ਨਾਲ ਟੱਕਰ ਮਾਰਨ ਦੀ ਘਟਨਾ ਮੰਗਲਵਾਰ ਰਾਤ ਨੂੰ ਰਾਮਪੁਰ ਬਾਈਪਾਸ ’ਤੇ ਵਾਪਰੀ ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਪਰ ਐਂਬੂਲੈਂਸ ਖਰਾਬ ਹੋ ਗਈ, ਜਿਸ ਤੋਂ ਬਾਅਦ ਲਾਸ਼ਾਂ ਨੂੰ ਕਿਸੇ ਹੋਰ ਵਾਹਨ ‘ਚ ਲਿਜਾਇਆ ਗਿਆ।

Spread the love