84 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ‘ਤੇ ਦੋਸ਼ ਆਇਦ

ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਲ ਬੰਗਸ਼ ਸਿੱਖ ਕਤਲੇਆਮ ਮਾਮਲੇ ‘ਚ ਦੋਸ਼ੀ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਤੈਅ ਕਰਨ ਲਈ ਕਾਫੀ ਸਮੱਗਰੀ ਮੌਜੂਦ ਹੈ।ਹੁਣ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ। ਇਹ ਮਾਮਲਾ ਪੁਲਬੰਗਸ਼ ਇਲਾਕੇ ਵਿੱਚ ਤਿੰਨ ਸਿੱਖਾਂ ਦੇ ਕਤਲ ਅਤੇ ਗੁਰਦੁਆਰਾ ਸਾਹਿਬ ਨੂੰ ਅੱਗ ਲਾਉਣ ਦੇ ਦੋਸ਼ਾਂ ਨਾਲ ਸਬੰਧਤ ਹੈ।

Spread the love