ਪੈਸੇ ਦੀ ਤੰਗੀ ਨਾਲ ਜੂਝ ਰਹੀ ਕਾਂਗਰਸ ! ਮੰਗਿਆ ਦਾਨ

ਲੋਕ ਸਭਾ ਚੋਣਾਂ 2024 ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਨੇ ਅੱਜ ਆਨਲਾਈਨ ਚੰਦਾ ਇਕੱਠਾ ਕਰਨ ਲਈ ‘ਦੇਸ਼ ਲਈ ਦਾਨ’ ਨਾਮ ਦੀ ਮੁਹਿੰਮ ਸ਼ੁਰੂ ਕੀਤੀ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਪ੍ਰੋਗਰਾਮ ਦੌਰਾਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਇਸ ਮੁਹਿੰਮ ਰਾਹੀਂ ਲੋਕਾਂ ਨੂੰ 28 ਦਸੰਬਰ ਨੂੰ ਆਪਣੇ 138ਵੇਂ ਸਥਾਪਨਾ ਦਿਵਸ ਤੋਂ ਪਹਿਲਾਂ 138 ਰੁਪਏ, 1,380 ਰੁਪਏ, 13,800 ਰੁਪਏ ਜਾਂ ਇਸ ਤੋਂ 10 ਗੁਣਾ ਰਾਸ਼ੀ ਦਾਨ ਕਰਨ ਦੀ ਅਪੀਲ ਕਰ ਰਹੀ ਹੈ।

Spread the love