ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਾਫਲੇ ਦੀ ਬੱਸ ਹਾਦਸੇ ਦਾ ਸ਼ਿਕਾਰ: 3 ਔਰਤਾਂ ਦੀ ਮੌਤ

ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਾਫਲੇ ਦੀ ਬੱਸ ਹਾਦਸੇ ਦਾ ਸ਼ਿਕਾਰ: 3 ਔਰਤਾਂ ਦੀ ਮੌਤ

ਜ਼ਿਲ੍ਹਾ ਬਠਿੰਡਾ ਦੇ ਕੋਠਾਗੁਰੂ ਤੋਂ ਟੋਹਾਣਾ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬੱਸ ਬਰਨਾਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ ਤਿੰਨ ਬੀਬੀਆਂ ਜਸਵੀਰ ਕੌਰ ਪਤਨੀ ਜੀਤ ਸਿੰਘ, ਸਰਬਜੀਤ ਕੌਰ ਪਤਨੀ ਸੁੱਖਾ ਨੰਬਰਦਾਰ, ਬਲਵੀਰ ਕੌਰ ਪਤਨੀ ਬੰਤ ਸਿੰਘ ਦੀ ਮੌਤ ਹੋ ਗਈ ਹੈ। 6 ਕਿਸਾਨ ਕਾਰਕੁਨਾਂ ਦੀ ਹਾਲਤ ਗੰਭੀਰ ਹੋਣ ਕਰਕੇ ਬਠਿੰਡਾ ਏਮਜ਼ ਵਿੱਚ ਰੈਫਰ ਕਰ ਦਿੱਤਾ ਹੈ। ਇੱਕ ਭਾਕਿਯੂ ਏਕਤਾ ਸਿੱਧੂਪੁਰ ਦੀ ਡੱਲੇਵਾਲ ਤੋਂ ਖਨੌਰੀ ਜਾ ਰਹੀ ਬੱਸ ਵੀ ਬਰਨਾਲਾ ਜੇਲ੍ਹ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਵਿੱਚ ਕਈ ਕਿਸਾਨ ਫੱਟੜ ਹੋਏ ਹਨ। 11 ਕਿਸਾਨਾਂ ਨੂੰ ਗੰਭੀਰ ਹੋਣ ਕਰਕੇ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। 30 ਤੋਂ ਵੱਧ ਫੱਟੜਾਂ ਦਾ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਚੱਲ ਰਿਹਾ ਹੈ।

Spread the love