ਦਲਬੀਰ ਗੋਲਡੀ ਨੇ ਛੱਡੀ AAP

ਦਲਬੀਰ ਸਿੰਘ ਗੋਲਡੀ ਨੇ ਆਪ ਪਾਰਟੀ ਨੂੰ ਛੱਡਣ ਦਾ ਐਲਾਨ ਕੀਤਾ ਹੈ।ਐਲਾਨ ਤੋਂ ਬਾਅਦ ਉਨ੍ਹਾਂ ਕਿਹਾ ਹੈ ਕਿ ਉਹ ਹੁਣ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕਾਂਗਰਸ ਟਿਕਟ ਦੇਵੇਗੀ ਤਾਂ ਕਾਂਗਰਸ ਵੱਲੋਂ ਚੋਣ ਲੜਣਗੇ ਅਤੇ 2027 ‘ਚ ਧੂਰੀ ਤੋਂ ਹੀ ਚੋਣ ਲੜਣਗੇ।ਇਸ ਸਾਲ ਮਈ ਵਿੱਚ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਸੀ। ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ। ਦਲਵੀਰ ਸਿੰਘ ਗੋਲਡੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਚੋਣ ਲੜੀ ਸੀ। ਉਸ ਸਮੇਂ ਉਹ ਧੂਰੀ ਤੋਂ ਵਿਧਾਇਕ ਸਨ ਅਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਸੀ।

Spread the love