ਪੰਜਾਬ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਬੰਦ ਕਰ ਦਿੱਤਾ ਗਿਆ। ਕਿਸਾਨ ਆਗੂਆਂ ਕਿਹਾ ਕਿ ਇਤਿਹਾਸ ਗਵਾਹ ਹੈ ਅੱਜ ਤੱਕ ਕਿਸੇ ਵੀ ਲੋਕਤੰਤਰਿਕ ਸਰਕਾਰ ਜਾਂ ਇਤਿਹਾਸ ਵਿੱਚ ਆਪਣੇ ਲੋਕਾਂ ਉੱਪਰ ਜੁਲਮ ਕਰਨ ਲਈ ਬਦਨਾਮ ਕਿਸੇ ਵੀ ਤਾਨਾਸ਼ਾਹ ਵੱਲੋਂ ਵੀ ਕਦੇ ਕਿਸੇ ਧਿਰ ਨੂੰ ਗੱਲਬਾਤ ਲਈ ਬੁਲਾ ਕੇ ਧੋਖੇ ਨਾਲ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਨਾਂ ਹੀ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲੱਗੇ ਮੋਰਚੇ ਉੱਪਰ ਹਮਲਾ ਕੀਤਾ ਗਿਆ, ਪ੍ਰੰਤੂ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਗੱਲ ਕਰਨ ਦਾ ਵਾਅਦਾ ਕਰਕੇ ਅਤੇ ਕਸਮ ਖਾ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਪੰਜਾਬ ਸਰਕਾਰ ਵੱਲੋਂ ਮੀਟਿੰਗ ਉੱਪਰ ਆਏ ਹੋਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਪਿੱਠ ਵਿੱਚ ਛੁਰਾਂ ਮਾਰਨ ਦਾ ਕੰਮ ਕੀਤਾ ਗਿਆ ਅਤੇ ਕਿਸਾਨ ਆਗੂਆਂ ਨੂੰ ਧੋਖੇ ਨਾਲ ਗ੍ਰਿਫਤਾਰ ਕਰਨ ਤੋਂ ਬਾਅਦ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਜਿਨਾਂ ਨੂੰ ਕੇਂਦਰ ਸਰਕਾਰ ਵੱਲੋਂ ਲਿਖਤ ਵਿੱਚ ਮੰਨਿਆ ਗਿਆ ਹੈ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਉਹਨਾਂ ਨੂੰ ਲਾਗੂ ਕਰਨ ਦੇ ਵਾਅਦੇ ਕੀਤੇ ਗਏ ਸਨ। ਉਹਨਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲੱਗੇ ਹੋਏ ਮੋਰਚੇ ਉੱਪਰ ਹਮਲਾ ਕਰਕੇ 80, 80 ਸਾਲ ਦੇ ਬਜ਼ੁਰਗਾਂ ਉੱਪਰ ਜ਼ੁਲਮ ਕੀਤਾ ਗਿਆ। ਕਿਸਾਨ ਆਗੂਆਂ ਦੱਸਿਆ ਕਿ ਬਾਰਡਰਾਂ ਉੱਪਰ ਕਿਸਾਨਾਂ ਦੇ ਰਹਿਣ ਬਸੇਰਿਆ ਦਾ ਪੰਜਾਬ ਸਰਕਾਰ ਦੀ ਸ਼ਹਿ ਪ੍ਰਾਪਤ ਹੋਣ ਕਾਰਨ ਪੁਲਸ ਵੱਲੋਂ ਭੰਨਤੋੜ ਕਰਕੇ ਉਜਾੜਾ ਕੀਤਾ ਗਿਆ ਅਤੇ ਉਹਨਾਂ ਰਹਿਣ ਬਸੇਰਿਆਂ ਵਿੱਚ ਜੋ ਕਿਸਾਨਾਂ ਦਾ ਕੀਮਤੀ ਸਮਾਨ ਪਿਆ ਸੀ ਉਸ ਦੀ ਤੋੜ ਭੰਨ ਕੀਤੀ ਗਈ ਅਤੇ ਪੰਜਾਬ ਪੁਲਿਸ ਦੀ ਨਿਗਰਾਨੀ ਵਿੱਚ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕੀਮਤੀ ਸਮਾਨ ਫਰਿਜ,ਕੂਲਰ,ਏਸੀ, ਇਨਵਾਈਟਰ,ਬਿਸਤਰੇ ਮੰਜੇ ਆਦਿ ਲੱਖਾਂ ਰੁਪਏ ਦਾ ਸਾਮਾਨ ਗਾਇਬ ਹੋ ਰਿਹਾ ਅਤੇ ਪੁਲਸ ਵੱਲੋਂ ਮੋਰਚੇ ਵਿੱਚ ਖੜੇ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਦਾ ਭਾਰੀ ਨੁਕਸਾਨ ਕੀਤਾ ਗਿਆ ਕਿਸਾਨਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਜਿੰਮੇਵਾਰ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਹੋਵੇਗੀ ਅਤੇ ਪੰਜਾਬ ਸਰਕਾਰ ਇਹ ਨਾਂ ਸੋਚੇ ਕਿ ਮੋਰਚਾ ਖਤਮ ਹੋ ਗਿਆ ਹੈ ਅਸੀਂ ਆਪਣੇ ਲੋਕਾਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਾਈ ਲੜਾਂਗੇ।
