93 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਹੋਏ ਬਿਮਾਰ

ਪੰਜਾਬ-ਹਰਿਆਣਾ ਦੇ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਬਿਮਾਰ ਹੋ ਗਏ ਹਨ। ਅਚਾਨਕ ਬਲੱਡ ਪ੍ਰੈਸ਼ਰ ਵਧਣ ਤੋਂ ਬਾਅਦ ਡੱਲੇਵਾਲ ਨੂੰ ਬੁਖਾਰ ਹੋ ਗਿਆ। ਡੱਲੇਵਾਲ ਨੂੰ ਇਸ ਵੇਲੇ (103.6) ਡਿਗਰੀ ਬੁਖਾਰ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਡੱਲੇਵਾਲ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਿਰਾਂ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖਾਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ।

Spread the love