ਡੱਲੇਵਾਲ ਦਾ ਮਰਨ ਵਰਤ, ਸਿਹਤ ਜਿਆਦਾ ਨਾਜ਼ੁਕ

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 48 ਵਾਂ ਦਿਨ ਹੈ। ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨਪਾਲ ਸਿੰਘ ਤੇ ਹੋਰਾਂ ਨੇ ਖਨੌਰੀ ਸਰਹੱਦ ’ਤੇ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ। 9 ਜਨਵਰੀ ਨੂੰ ਮੋਗਾ ਵਿੱਚ ਹੋਈ ਮਹਾਪੰਚਾਇਤ ਵਿੱਚ ਕਿਸਾਨ ਆਗੂਆਂ ਨੇ ਮੋਰਚੇ ਦੇ ਆਗੂਆਂ ਨੂੰ ਮੰਗ ਪੱਤਰ ਸੌਂਪਿਆ। ਡੱਲੇਵਾਲ ਨੇ ਸ਼ੁੱਕਰਵਾਰ ਸਵੇਰੇ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਸਾਡੀਆਂ ਮੰਗਾਂ ਮੰਨ ਲੈਂਦੇ ਹਨ ਤਾਂ ਮੈਂ ਮਰਨ ਵਰਤ ਛੱਡ ਦੇਵਾਂਗਾ। ਵਰਤ ਰੱਖਣਾ ਨਾ ਤਾਂ ਸਾਡਾ ਕਾਰੋਬਾਰ ਹੈ ਅਤੇ ਨਾ ਹੀ ਸਾਡਾ ਸ਼ੌਕ ਹੈ।

Spread the love