ਪ੍ਰੈਸ ਕਾਨਫ਼ਰੰਸ ਦੌਰਾਨ ਕਾਂਗਰਸੀ ਨੇਤਾ ਦੀ ਮੌਤ

ਕਰਨਾਟਕ ਦੇ ਬੈਂਗਲੁਰੂ ‘ਚ ਇਕ ਘਟਨਾ ਸਾਹਮਣੇ ਆਈ, ਜਿਸ ‘ਚ ਇਕ ਕਾਂਗਰਸੀ ਨੇਤਾ ਸ਼ਹਿਰ ਦੇ ਪ੍ਰੈੱਸ ਕਲੱਬ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਬੋਲਦੇ ਹੋਏ ਅਚਾਨਕ ਬੇਹੋਸ਼ ਹੋ ਗਿਆ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਕਾਂਗਰਸੀ ਆਗੂ ਦੀ ਪਛਾਣ ਸੀਕੇ ਰਵੀਚੰਦਰਨ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਕੋਲਾਰ ਦਾ ਰਹਿਣ ਵਾਲਾ ਰਵੀਚੰਦਰਨ ਆਰਆਰ ਨਗਰ ਦੇ ਚੰਨਾਸੰਦਰਾ ‘ਚ ਰਹਿੰਦਾ ਸੀ। ਉਹ ਇੱਕ ਪ੍ਰਾਈਵੇਟ ਸਕੂਲ ਚਲਾਉਂਦਾ ਸੀ ਅਤੇ ਕਾਂਗਰਸ ਪਾਰਟੀ ਵਿੱਚ ਪ੍ਰਚਾਰ ਕਮੇਟੀ ਦੇ ਮੈਂਬਰ ਸਨ। ਰਾਜਪਾਲ ਵੱਲੋਂ MUDA ਘੁਟਾਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਸਿਧਾਰਮਈਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਦੇ ਖ਼ਿਲਾਫ਼ ਰਾਜ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਐਸੋਸੀਏਸ਼ਨ ਨੇ ਪ੍ਰੈੱਸ ਕਲੱਬ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ।

Spread the love