ਜੇਲ੍ਹ ‘ਚ ਬੰਦ ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਭੰਗੂ ਦੀ ਮੌਤ

ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ ਹੋ ਗਈ। ਨਿਰਮਲ ਸਿੰਘ ਭੰਗੂ ਪਰਲਜ਼ ਕੰਪਨੀ ਰਾਹੀਂ ਨਿਵੇਸ਼ਕਾਂ ਦੇ 45 ਹਜ਼ਾਰ ਕਰੋੜ ਰੁਪਏ ਠੱਗਣ ਦੇ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਸੀ। ਦੱਸਿਆ ਜਾਂਦਾ ਹੈ ਕਿ ਭੰਗੂ ਨੂੰ ਬੀਤੇ ਕੱਲ੍ਹ ਦੀਨ ਦਿਆਲ ਉਪਾਧਿਆਏ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਰਾਤ ਕਰੀਬ 7.50 ਵਜੇ ਉਸ ਨੇ ਦਮ ਤੋੜ ਦਿੱਤਾ। ਉਸ ਨੂੰ ਘਪਲੇ ਦੇ ਸਬੰਧ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 2016 ਵਿਚ ਗ੍ਰਿਫ਼ਤਾਰ ਕੀਤਾ ਸੀ ਤੇ ਉਦੋਂ ਤੋਂ ਹੀ ਉਹ ਜੇਲ੍ਹ ਵਿਚ ਸੀ।

Spread the love