ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ

ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੌਰੇ ਦੌਰਾਨ ਮਨਦੀਪ ਸਿੱਧੂ ਨੂੰ ਪੰਥਕ ਉਮੀਦਵਾਰ ਐਲਾਨ ਦਿੱਤਾ। ਉਨ੍ਹਾਂ ਗਿੱਦੜਬਾਹਾ ਵਿੱਚ ਨੁੱਕੜ ਮੀਟਿੰਗਾਂ ਵੀ ਕੀਤੀਆਂ।ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੇ ਗਿੱਦੜਬਾਹਾ ਆਉਣ ਦੇ ਦੋ ਮਕਸਦ ਸਨ। ਇਕ ਤਾਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਹੈ ਜਿਨ੍ਹਾਂ ਨੇ ਉਸ ਨੂੰ ਵੱਡੇ ਫਰਕ ਨਾਲ ਜਿਤਾਇਆ। ਦੂਜਾ ਮਨਦੀਪ ਸਿੰਘ ਸਿੱਧੂ ਨੂੰ ਸਾਰਿਆਂ ਨਾਲ ਜਾਣੂ ਕਰਵਾਉਣਾ ਸੀ। ਜ਼ਿਮਨੀ ਚੋਣ ‘ਚ ਗਿੱਦੜਬਾਹਾ ਤੋਂ ਮਨਦੀਪ ਸਿੰਘ ਸਿੱਧੂ ਉਮੀਦਵਾਰ ਹੋਣਗੇ। ਲੋਕਾਂ ਵੱਲੋਂ ਮਨਦੀਪ ਸਿੱਧੂ ਨੂੰ ਉਸੇ ਫਰਕ ਨਾਲ ਜਿਤਾਉਣ ਲਈ ਕਿਹਾ ਗਿਆ ਹੈ ਜਿਸ ਨਾਲ ਉਨ੍ਹਾਂ ਨੂੰ ਜਿਤਾਇਆ ਸੀ।ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

Spread the love