ਬੇਬੀ ਕੇਅਰ ਸੈਂਟਰ ‘ਚ ਲੱਗੀ ਭਿਆਨਕ ਅੱਗ, 6 ਨਵਜੰਮੇ ਬੱਚਿਆਂ ਦੀ ਮੌਤ

ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਬੇਬੀ ਕੇਅਰ ਸੈਂਟਰ ਵਿੱਚ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਘੱਟੋ-ਘੱਟ 11 ਨਵਜੰਮੇ ਬੱਚਿਆਂ ਨੂੰ ਉੱਥੋਂ ਬਾਹਰ ਕੱਢਿਆ ਗਿਆ। ਹਾਲਾਂਕਿ ਇਨ੍ਹਾਂ ‘ਚੋਂ 6 ਨਵਜੰਮੇ ਬੱਚਿਆਂ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ 5 ਬੱਚੇ ਹਸਪਤਾਲ ‘ਚ ਦਾਖਲ ਹਨ।
ਦਿੱਲੀ ਫਾਇਰ ਡਿਪਾਰਟਮੈਂਟ ਨੇ ਕਿਹਾ ਕਿ ਉਸ ਨੂੰ ਰਾਤ 11.32 ‘ਤੇ ਕਾਲ ਆਈ ਅਤੇ ਨੌਂ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ‘ਚੋਂ 12 ਨਵਜੰਮੇ ਬੱਚਿਆਂ ਨੂੰ ਬਚਾਇਆ ਗਿਆ ਹੈ।
Spread the love