ਕੇਜਰੀਵਾਲ ਦੇ PA ਤੋਂ ED ਨੇ ਪੁੱਛ-ਪੜਤਾਲ ਕੀਤੀ, ਵਿਧਾਇਕ ਦੁਰਗੇਸ਼ ਪਾਠਕ ਨੂੰ ਤਲਬ ਕੀਤਾ

ਐਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਬਿਭਵ ਕੁਮਾਰ ਤੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛ ਪੜਤਾਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਉਸ ਦਾ ਬਿਆਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੁਰਗੇਸ਼ ਪਾਠਕ ਨੂੰ ਵੀ ਪੁੱਛ ਪੜਤਾਲ ਲਈ ਬੁਲਾਇਆ ਗਿਆ ਹੈ।

Spread the love