ਅਰੁੰਧਤੀ ਰਾਏ ਦੇ ਖਿਲਾਫ਼ UAPA ਤਹਿਤ ਕੇਸ ਨੂੰ ਦਿੱਲੀ ਦੇ ਐਲਜੀ ਨੇ ਦਿੱਤੀ ਮਨਜ਼ੂਰੀ

ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਲੇਖਕ ਅਰੁੰਧਤੀ ਰਾਏ ਅਤੇ ਕਸ਼ਮੀਰ ਕੇਂਦਰੀ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਕਾਨੂੰਨ ਦੇ ਸਾਬਕਾ ਪ੍ਰੋਫੈਸਰ ਡਾ: ਸ਼ੇਖ ਸ਼ੌਕਤ ਹੁਸੈਨ ‘ਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਯਾਨੀ ਯੂਏਪੀਏ ਦੇ ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ਸ਼ੇਖ ਸ਼ੌਕਤ ਹੁਸੈਨ ਨੇ ਕਥਿਤ ਤੌਰ ‘ਤੇ 21.10.2010 ਨੂੰ ਐਲਟੀਜੀ ਆਡੀਟੋਰੀਅਮ, ਕੋਪਰਨਿਕਸ ਮਾਰਗ, ਨਵੀਂ ਦਿੱਲੀ ਵਿਖੇ “ਆਜ਼ਾਦੀ – ਦ ਓਨਲੀ ਵੇ” ਦੇ ਬੈਨਰ ਹੇਠ ਆਯੋਜਿਤ ਇੱਕ ਕਾਨਫਰੰਸ ਵਿੱਚ ਭਾਸ਼ਣ ਦਿੱਤਾ ਸੀ ਜਿਸ ਨੂੰ ਭੜਕਾਊ ਕਰਾਰ ਦਿੱਤਾ ਗਿਆ ਸੀ। ਸੁਸ਼ੀਲ ਪੰਡਿਤ ਦੀ ਸ਼ਿਕਾਇਤ ‘ਤੇ ਇਸ ਵਿਰੁੱਧ 28.10.2010 ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਅਰੁੰਧਤੀ ਰਾਏ ਅਤੇ ਸ਼ੇਖ ਸ਼ੌਕਤ ਹੁਸੈਨ ਨੇ ਭਾਸ਼ਣ ਦਿੱਤੇ ਸਨ। ਕਾਨਫਰੰਸ ਵਿੱਚ ਵਿਚਾਰੇ ਗਏ ਮੁੱਦਿਆਂ ਵਿੱਚ ਸਭ ਤੋਂ ਮਹੱਤਵਪੂਰਨ “ਕਸ਼ਮੀਰ ਨੂੰ ਭਾਰਤ ਤੋਂ ਵੱਖ ਕਰਨ” ਦਾ ਮੁੱਦਾ ਸੀ। ਕਾਨਫਰੰਸ ਵਿਚ ਬੋਲਣ ਵਾਲਿਆਂ ਵਿਚ ਸਈਅਦ ਅਲੀ ਸ਼ਾਹ ਗਿਲਾਨੀ, ਐਸ.ਏ.ਆਰ. ਗਿਲਾਨੀ (ਕਾਨਫ਼ਰੰਸ ਦੇ ਐਂਕਰ ਅਤੇ ਸੰਸਦ ਹਮਲੇ ਦੇ ਮੁੱਖ ਦੋਸ਼ੀ), ਅਰੁੰਧਤੀ ਰਾਏ, ਡਾਕਟਰ ਸ਼ੇਖ ਸ਼ੌਕਤ ਹੁਸੈਨ ਅਤੇ ਮਾਓਵਾਦੀ ਸਮਰਥਕ ਵਾਰਾ ਰਾਓ ਸ਼ਾਮਲ ਸਨ।

Spread the love