‘ਆਪ’ ਵੱਲੋਂ ਭਾਜਪਾ ’ਤੇ ਆਪਣੇ ਉਮੀਦਵਾਰਾਂ ਨੂੰ ‘ਖ਼ਰੀਦਣ’ ਦੀ ਕੋਸ਼ਿਸ਼ ਦੇ ਲਾਏ ਦੋਸ਼ਾਂ ਦੀ Delhi LG ਵੱਲੋਂ ਜਾਂਚ ਦੇ ਹੁਕਮ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (Delhi Lieutenant Governor VK Saxena) ਨੇ ਸ਼ੁੱਕਰਵਾਰ ਨੂੰ ‘ਆਪ’ ਆਗੂਆਂ ਦੇ ਦੋਸ਼ਾਂ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਰਾਹੀਂ ਜਾਂਚ ਦੇ ਹੁਕਮ ਦਿੱਤੇ ਕਿ ਭਾਜਪਾ ਨੇ ਉਨ੍ਹਾਂ ਦੇ ਉਮੀਦਵਾਰਾਂ ਦਾ ਸ਼ਿਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ।ਇਸ ਦੌਰਾਨ ਏਸੀਬੀ ਦੀ ਟੀਮ ਆਪਣੀ ਜਾਂਚ ਨੂੰ ਅੱਗੇ ਵਧਾਉਣ ਲਈ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੈ।ਦਿੱਲੀ ਵਿਧਾਨ ਸਭਾ ਦੀ ਚੋਣ ਲਈ 5 ਫਰਵਰੀ ਨੂੰ ਵੋਟਾਂ ਪਈਆਂ ਸਨ ਅਤੇ ਗਿਣਤੀ 8 ਫਰਵਰੀ ਨੂੰ ਹੋਣੀ ਹੈ। ਉਪ ਰਾਜਪਾਲ ਨੇ ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ ਜਾਂਚ ਦਾ ਹੁਕਮ ਦਿੱਤਾ ਹੈ।ਇਸ ਸਬੰਧੀ ਉਪ ਰਾਜਪਾਲ ਦਫ਼ਤਰ ਨੇ ਮੁੱਖ ਸਕੱਤਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ, “ਆਮ ਆਦਮੀ ਪਾਰਟੀ (ਆਪ) ਦੋਸ਼ ਲਗਾ ਰਹੀ ਹੈ ਕਿ ਭਾਜਪਾ ਉਸ ਦੇ ਵਿਧਾਇਕਾਂ ਨੂੰ ਪਾਰਟੀ (ਆਪ) ਛੱਡਣ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਰਿਸ਼ਵਤ ਦੀ ਪੇਸ਼ਕਸ਼ ਕਰ ਰਹੀ ਹੈ। ਉਪ ਰਾਜਪਾਲ ਨੇ ਨਿਰਦੇਸ਼ ਦਿੱਤਾ ਹੈ ਕਿ ਸੱਚਾਈ ਦਾ ਪਤਾ ਲਾਉਣ ਲਈ ਇਸ ਮਾਮਲੇ ਦੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (Anti-Corruption Bureau – ACB) ਰਾਹੀਂ ਪੂਰੀ ਜਾਂਚ ਕੀਤੀ ਜਾਵੇ।”

Spread the love