ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਚੋਣ ਕਮਿਸ਼ਨਰ ਨੇ ਕਿਹਾ ਕਿ 2024 ਵਿਚ ਕਈ ਰਿਕਾਰਡ ਬਣੇ ਹਨ ਤੇ ਲੋਕ ਸਭਾ ਚੋਣਾਂ ਵਿਚ ਰਿਕਾਰਡ ਮਤਦਾਨ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਵਧਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵੋਟਿੰਗ ਹਮੇਸ਼ਾ ਵਧ ਚੜ੍ਹ ਦੇ ਹੁੰਦੀ ਹੈ।ਦਿੱਲੀ ‘ਚ 5 ਫਰਵਰੀ ਨੂੰ ਵਿਧਾਨ ਸਭਾ ਦੀਆਂ ਵੋਟਾਂ ਪੈਣਗੀਆਂ ਤੇ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Spread the love