ਹਵਾਈ ਅੱਡੇ ‘ਤੇ ਜਹਾਜ਼ ਨੂੰ ਲੱਗੀ ਅੱਗ, 282 ਯਾਤਰੀ ਵਾਲ-ਵਾਲ ਬਚੇ

ਅਮਰੀਕਾ ਦੇ ਓਰਲੈਂਡੋ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਮਵਾਰ ਡੈਲਟਾ ਏਅਰਲਾਈਨਜ਼ ਦੇ ਇੱਕ ਜਹਾਜ਼ ਨੂੰ ਅੱਗ ਲੱਗ ਗਈ। ਹਾਲਾਂਕਿ, ਅੱਗ ਲੱਗਣ ਦੀ ਜਾਣਕਾਰੀ ਸਮੇਂ ਸਿਰ ਮਿਲ ਜਾਣ ਕਾਰਨ, ਜਹਾਜ਼ ਵਿੱਚ ਸਵਾਰ 282 ਯਾਤਰੀ ਵਾਲ-ਵਾਲ ਬਚ ਗਏ। ਐਮਰਜੈਂਸੀ ਸਲਾਈਡਾਂ ਦੀ ਵਰਤੋਂ ਕਰਕੇ ਯਾਤਰੀਆਂ ਨੂੰ ਜਹਾਜ਼ ਤੋਂ ਬਾਹਰ ਕੱਢਿਆ ਗਿਆ। ਰਿਪੋਰਟ ਵਿੱਚ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਅਤੇ ਡੈਲਟਾ ਏਅਰਲਾਈਨਜ਼ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜਹਾਜ਼ ਰਨਵੇਅ ਤੋਂ ਅਟਲਾਂਟਾ ਵੱਲ ਜਾ ਰਿਹਾ ਸੀ। ਇਸ ਦੌਰਾਨ ਦੋ ਇੰਜਣਾਂ ਵਿੱਚੋਂ ਇੱਕ ਨੂੰ ਅੱਗ ਲੱਗ ਗਈ।

Spread the love