ਗੁਜਰਾਤ ’ਚ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ

ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਸੋਮਵਾਰ ਤੜਕੇ ਅਣਪਛਾਤੇ ਵਿਅਕਤੀਆਂ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ, ਜਿਸ ਦਾ ਵਿਰੋਧ ਕਰਦਿਆਂ ਬਾਬਾ  ਸਾਹਿਬ ਦੇ ਪੈਰੋਕਾਰਾਂ ਅਤੇ ਸਥਾਨਕ ਲੋਕਾਂ ਵਿਚ ਰੋਸ ਫੈਲ ਗਿਆ। ਉਨ੍ਹਾਂ ਇਸ ਘਟਨਾ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ।ਪੁਲੀਸ ਨੇ ਇਸ ਮਾਮਲੇ ਵਿਚ ਅਣਪਛਾਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਲਈ ਨੇੜਲੇ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਇੰਸਪੈਕਟਰ ਨੇ ਕਿਹਾ, “ਕੁਝ ਅਣਪਛਾਤੇ ਵਿਅਕਤੀਆਂ ਨੇ ਅਹਿਮਦਾਬਾਦ ਸ਼ਹਿਰ ਦੇ ਖੋਖਰਾ ਇਲਾਕੇ ਵਿੱਚ ਸ੍ਰੀ ਕੇਕੇ ਸ਼ਾਸਤਰੀ ਕਾਲਜ ਦੇ ਸਾਹਮਣੇ ਸਥਿਤ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੇ ਨੱਕ ਅਤੇ ਐਨਕਾਂ ਨੂੰ ਨੁਕਸਾਨ ਪਹੁੰਚਾਇਆ ਹੈ।”ਉਨ੍ਹਾਂ ਕਿਹਾ ਕਿ ਇਹ ਘਟਨਾ ਸੋਮਵਾਰ ਸਵੇਰੇ 8 ਵਜੇ ਤੋਂ ਪਹਿਲਾਂ ਵਾਪਰੀ। ਇਸ ਸਬੰਧੀ ਧਾਰਾ 196 (ਧਰਮ, ਨਸਲ, ਜਨਮ ਸਥਾਨ, ਰਿਹਾਇਸ਼ ਆਦਿ ਦੇ ਆਧਾਰ ‘ਤੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਦੁਸ਼ਮਣੀ ਨੂੰ ਉਤਸ਼ਾਹਿਤ ਕਰਨਾ), ਅਤੇ 298 (ਕਿਸੇ ਵੀ ਵਰਗ ਦੇ ਧਰਮ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਨੂੰ ਅਪਵਿੱਤਰ ਕਰਨਾ) ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

Spread the love