ਦਿੱਲੀ ਚੱਲੋ ਮਾਰਚ ਦੇ ਸੱਦੇ ਕਾਰਨ ਹਰਿਆਣਾ ਪੁਲੀਸ ਨੇ ਸ਼ੰਭੂ ਸਰਹੱਦ ਦੀ ਕਿਲਾਬੰਦੀ ਕੀਤੀ

ਕਿਸਾਨਾਂ ਵੱਲੋਂ ਅੱਜ ਦਿੱਲੀ ਵੱਲ ਆਪਣਾ ਰੋਸ ਮਾਰਚ ਮੁੜ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਦੇ ਅਧਿਕਾਰੀਆਂ ਨੇ ਅੰਬਾਲਾ ਨੇੜੇ ਸ਼ੰਭੂ ਵਿਖੇ ਪੰਜਾਬ ਨਾਲ ਲੱਗਦੀ ਸਰਹੱਦ ’ਤੇ ਮੁੜ ਸੁਰੱਖਿਆ ਬੰਦੋਬਸਤ ਮਜ਼ਬੂਤ ਕਰ ਦਿੱਤੇ ਹਨ। ਅਧਿਕਾਰੀਆਂ ਨੂੰ ਖਦਸ਼ਾ ਹੈ ਕਿ ਕਿਸਾਨ ਰਾਸ਼ਟਰੀ ਰਾਜਧਾਨੀ ਤੱਕ ਪਹੁੰਚਣ ਲਈ ਹਰਿਆਣਾ ਵਿੱਚ ਦਾਖਲ ਹੋਣ ਲਈ ਇਸ ਰਸਤੇ ਦੀ ਵਰਤੋਂ ਕਰ ਸਕਦੇ ਹਨ। ਦਿੱਲੀ ਚਲੋ ਮਾਰਚ ਨੂੰ ਰੋਕਣ ਲਈ ਸਰਹੱਦ ‘ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਕਿਉਂਕਿ ਸੈਂਕੜੇ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਡੇਰੇ ਲਾਏ ਹੋਏ ਹਨ। ਸੂਤਰਾਂ ਅਨੁਸਾਰ ਮੰਗਲਵਾਰ ਸ਼ਾਮ ਤੋਂ ਹੀ ਕਿਸਾਨ ਅੰਬਾਲਾ ਨੇੜੇ ਸਰਹੱਦ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ।

Spread the love