ਤਿੱਬਤ ’ਚ ਆਏ ਭੂਚਾਲ ਕਾਰਨ ਹੁਣ ਤੱਕ 126 ਲੋਕਾਂ ਦੀ ਮੌਤ

ਤਿੱਬਤ ‘ਚ ਮੰਗਲਵਾਰ ਸਵੇਰੇ ਆਏ ਭੂਚਾਲ ‘ਚ ਹੁਣ ਤੱਕ 126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅੰਕੜਿਆਂ ਮੁਤਾਬਕ ਇਸ ਭੂਚਾਲ ਦੀ ਤੀਬਰਤਾ 7.1 ਸੀ। ਇਸ ਦਾ ਕੇਂਦਰ ਤਿੱਬਤ ਦੇ ਡਿਂਗਰੀ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਸਵੇਰੇ 6.30 ਵਜੇ ਆਇਆ। ਹਾਦਸੇ ਦੇ 15 ਘੰਟੇ ਬਾਅਦ ਵੀ ਬਚਾਅ ਕਾਰਜ ਜਾਰੀ ਹੈ। ਚੀਨੀ ਰਾਸ਼ਟਰਪਤੀ ਨੇ ਭੂਚਾਲ ਪੀੜਤਾਂ ਦੀ ਮਦਦ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਭੂਚਾਲ ਕਾਰਨ ਕਰੀਬ 1,000 ਘਰਾਂ ਨੂੰ ਨੁਕਸਾਨ ਪੁੱਜਾ ਹੈ।

Spread the love