ਕੇਜਰੀਵਾਲ ਅੱਜ ਵੀ ਈ.ਡੀ. ਸਾਹਮਣੇ ਨਹੀਂ ਹੋਣਗੇ ਪੇਸ਼

ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਨੀ ਲਾਂਡਰਿੰਗ ਨਾਲ ਜੁੜੇ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਅੱਜ ਵੀ ਪੇਸ਼ ਨਹੀਂ ਹੋਣਗੇ।‘ਆਪ’ ਨੇ ਈਡੀ ਦੇ ਸੰਮਨਾਂ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੰਦਿਆਂ ਕਿਹਾ ਕਿ ਸੰਮਨਾਂ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿਚ ਹੈ। ਆਪ ਦੇ ਇਕ ਆਗੂ ਨੇ ਕਿਹਾ, “ਈ.ਡੀ. ਖ਼ੁਦ ਅਦਾਲਤ ਵਿਚ ਗਈ ਹੈ। ਵਾਰ-ਵਾਰ ਸੰਮਨ ਭੇਜਣ ਦੀ ਬਜਾਏ, ਈ.ਡੀ. ਨੂੰ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।”

Spread the love