ਆਬਕਾਰੀ ਨੀਤੀ ਮਾਮਲਾ: ਸੰਜੇ ਸਿੰਘ ਦੀ ਸੁਣਵਾਈ 6 ਦਸੰਬਰ ਨੂੰ

ਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਵਿਰੁੱਧ ਅੱਜ ਇਕ ਸਪਲੀਮੈਂਟਰੀ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ਦਾਇਰ ਕੀਤੀ ਹੈ। ‘ਆਪ’ ਨੇਤਾ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 4 ਅਕਤੂਬਰ ਨੂੰ ਆਬਕਾਰੀ ਨੀਤੀ ਮਾਮਲੇ ’ਚ ਕਥਿਤ ਸ਼ਮੂਲੀਅਤ ਦੇ ਸੰਬੰਧ ’ਚ ਹਿਰਾਸਤ ’ਚ ਲਿਆ ਸੀ। ਫਿਲਹਾਲ ਉਹ ਤਿਹਾੜ ਜੇਲ੍ਹ ਵਿਚ ਨਿਆਂਇਕ ਹਿਰਾਸਤ ਵਿਚ ਹਨ। 28 ਨਵੰਬਰ ਨੂੰ ਦਿੱਲੀ ਦੀ ਅਦਾਲਤ ਨੇ ਇਕ ਕਥਿਤ ਸ਼ਰਾਬ ਬੇਨਿਯਮੀਆਂ ਦੇ ਇਕ ਮਨੀ ਲਾਂਡਰਿੰਗ ਮਾਮਲੇ ਵਿਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਸੀ। ਰਾਉਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮ. ਕੇ. ਨਾਗਪਾਲ ਨੇ ਈ.ਡੀ. ਨੂੰ 6 ਦਸੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ।

Spread the love