ਕਿਸਾਨ ਆਗੂ ਸਰਵਣ ਸਿੰਘ ਪੰਧੇਰ ਜੇਲ੍ਹ ਤੋਂ ਰਿਹਾਅ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਰਿਹਾਈ ਸਬੰਧੀ ਜਾਣਕਾਰੀ ਉਨ੍ਹਾਂ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਹ ਰਿਹਾਈ ਤੋਂ ਬਾਅਦ ਹੁਣ ਬਹਾਦਰਗੜ੍ਹ ਜਾ ਰਹੇ ਹਨ, ਜਿੱਥੇ ਪਹੁੰਚਣ ਉਪਰੰਤ ਉਹ ਅਗਲਾ ਪ੍ਰੋਗਰਾਮ ਉਲੀਕਣਗੇ। ਪੰਧੇਰ ਨੂੰ 19 ਮਾਰਚ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਤੋਂ ਬਾਅਦ ਪੰਜਾਬ ਦੇ ਵਜ਼ੀਰਾਂ ਨਾਲ ਹੋਈ ਮੀਟਿੰਗ ਤੋਂ ਮਗਰੋਂ ਵਾਪਸ ਸ਼ੰਭੂ ਅਤੇ ਖਨੌਰੀ ਬਾਰਡਰਾਂ ਲਈ ਵਾਪਸ ਆਉਂਦਿਆਂ ਪੰਜਾਬ ਪੁਲੀਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ।

Spread the love