ਕਿਸਾਨਾਂ ਵਲੋਂ 5 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਦਾ ਐਲਾਨ ਕੀਤਾ ਹੈ। ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਵੀ ਮੌਜੂਦ ਸਨ ਤੇ ਕਾਫੀ ਦੇਰ ਤਕ ਮੀਟਿੰਗ ਚੱਲੀ। ਅੱਜ ਦੀ ਮੀਟਿੰਗ ਵਿਚ ਕਈ ਕਿਸਾਨ ਜਥੇਬੰਦੀਆਂ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ‘ਚ ਭਖਵਾਂ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਸੀਐਮ ਮਾਨ, ਮੀਟਿੰਗ ਵਿਚਾਲੇ ਛੱਡ ਕੇ ਹੀ ਚਲੇ ਗਏ। ਕਿਸਾਨ ਆਗੂਆਂ ਨੇ ਇਲਜ਼ਾਮ ਲਾਇਆ ਕਿ ਸੀਐਮ (CM Mann Meeting with farmers) ਵੱਲੋਂ ਮੀਟਿੰਗ ਦੌਰਾਨ ਉਨ੍ਹਾਂ ਨੂੰ ਧਮਕਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ।
