ਕਿਸਾਨਾਂ ਨੇ ਚੰਡੀਗੜ੍ਹ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਅੱਜ ਚੰਡੀਗੜ੍ਹ ਵਿਖੇ ਚੱਲ ਰਿਹਾ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਹੈ।ਯੂਨੀਅਨ ਆਗੂਆਂ ਦੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਜੋ ਕਰੀਬ ਤਿੰਨ ਘੰਟੇ ਚੱਲੀ। ਬੀਕੇਯੂ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਸਾਰੇ ਧਰਨਾਕਾਰੀ ਕਿਸਾਨਾਂ ਨੂੰ ਅੱਜ ਦੁਪਹਿਰ 2 ਵਜੇ ਤੱਕ ਆਪਣਾ ਸਮਾਨ ਪੈਕ ਕਰਨ ਲਈ ਕਿਹਾ ਗਿਆ ਹੈ ਅਤੇ ਉਹ ਆਪਣੇ ਘਰਾਂ ਨੂੰ ਪਰਤ ਜਾਣਗੇ।
ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਅੰਦੋਲਨ ਦੀ ਜਿੱਤ ਹੈ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨਣ ਲਈ ਸਹਿਮਤ ਹੋ ਗਈ ਹੈ। ਪਰ ਉਨ੍ਹਾਂ ਇਹ ਵੀ ਕਿਹਾ ਕਿ 30 ਸਤੰਬਰ ਤੱਕ ਉਹ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਮੀਟਿੰਗ ਵਿੱਚ ਕੀਤੇ ਵਾਅਦੇ ਮੁਤਾਬਕ ਨਵੀਂ ਖੇਤੀ ਨੀਤੀ ਦੀ ਕਾਪੀ ਮੁਹੱਈਆ ਕਰਵਾਉਣ ਦਾ ਇੰਤਜ਼ਾਰ ਕਰਨਗੇ।

Spread the love