ਪੰਜਾਬ ‘ਚ ਕਿਸਾਨਾਂ ਨੇ 4 ਘੰਟੇ ਹਾਈਵੇਅ ਕੀਤਾ ਜਾਮ

ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨਾਂ ਨੇ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਮੁੱਖ ਸੜਕਾਂ ਜਾਮ ਕੀਤੀਆਂ। ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਲਿਆ ਗਿਆ ਸੀ। ਕਿਹਾ ਗਿਆ ਸੀ ਕਿ ਜੇਕਰ ਸੂਬਾ ਸਰਕਾਰ 4 ਦਿਨਾਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ।

Spread the love